ਗੁਰੂ ਗ੍ਰੰਥ ਸਾਹਿਬ 807 · Raag Bilaaval · Guru Arjan Dev Ji
1ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥
2ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥
3ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥
4ਬਿਲਾਵਲੁ ਮਹਲਾ ੫ ॥
5ਜਿਸੁ ਊਪਰਿ ਹੋਵਤ ਦਇਆਲੁ ॥
6ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ ॥
7ਸਾਧਸੰਗਿ ਭਜੀਐ ਗੋਪਾਲੁ ॥
8ਗੁਨ ਗਾਵਤ ਤੂਟੈ ਜਮ ਜਾਲੁ ॥੧॥
9ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥
10ਨਾਨਕੁ ਜਾਚੈ ਸਾਧ ਰਵਾਲ ॥੨॥੬॥੨੪॥
11ਬਿਲਾਵਲੁ ਮਹਲਾ ੫ ॥
12ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥
13ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥
14ਐਸੀ ਪ੍ਰੀਤਿ ਕਰਹੁ ਮਨ ਮੇਰੇ ॥
15ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥
16ਕਹੁ ਨਾਨਕ ਜਾ ਕੇ ਨਿਰਮਲ ਭਾਗ ॥
17ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥
18ਬਿਲਾਵਲੁ ਮਹਲਾ ੫ ॥
19ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥
20ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥
21ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥
22ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥
23ਨਾਨਕ ਗੁਰ ਪੂਰੇ ਸਰਨਾਈ ॥
24ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥
25ਬਿਲਾਵਲੁ ਮਹਲਾ ੫ ॥
26ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥
27ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥੧॥
28ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥
29ਬਿਲਾਵਲੁ ਮਹਲਾ ੫ ॥
30ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥
31ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥
32ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥
33ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥
34ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥
35ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥੨॥੧੦॥੨੮॥
36ਬਿਲਾਵਲੁ ਮਹਲਾ ੫ ॥
37ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥
38ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥
39ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥
40ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥
41ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥
42ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥
43ਬਿਲਾਵਲੁ ਮਹਲਾ ੫ ॥
44ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥
45ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath