ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 808 · Raag Bilaaval · Guru Arjan Dev Ji

1ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥

2ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥

3ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥

4ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

5ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ

6ੴ ਸਤਿਗੁਰ ਪ੍ਰਸਾਦਿ ॥

7ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥

8ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥

9ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥

10ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥

11ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥

12ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥

13ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥

14ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥

15ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥

16ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥

17ਬਿਲਾਵਲੁ ਮਹਲਾ ੫ ॥

18ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥

19ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥

20ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥

21ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥

22ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥

23ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥

24ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥

25ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥

26ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥

27ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥

28ਬਿਲਾਵਲੁ ਮਹਲਾ ੫ ॥

29ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥

30ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥

31ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥

32ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥

33ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥

34ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥

35ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥

36ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥

37ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath