ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 809 · Raag Bilaaval · Guru Arjan Dev Ji

1ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥

2ਬਿਲਾਵਲੁ ਮਹਲਾ ੫ ॥

3ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥

4ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥

5ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥

6ਹਮ ਅਪਰਾਧੀ ਸਦ ਭੂਲਤੇ ਤੁਮੑ ਬਖਸਨਹਾਰੇ ॥੧॥ ਰਹਾਉ ॥

7ਹਮ ਅਵਗਨ ਕਰਹ ਅਸੰਖ ਨੀਤਿ ਤੁਮੑ ਨਿਰਗੁਨ ਦਾਤਾਰੇ ॥

8ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥

9ਤੁਮੑ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥

10ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥

11ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥

12ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥

13ਬਿਲਾਵਲੁ ਮਹਲਾ ੫ ॥

14ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥

15ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥੧॥

16ਕਹੀਐ ਕਾਇ ਪਿਆਰੇ ਤੁਝੁ ਬਿਨਾ ॥

17ਤੁਮੑ ਦਇਆਲ ਸੁਆਮੀ ਸਭ ਅਵਗਨ ਹਮਾ ॥੧॥ ਰਹਾਉ ॥

18ਜਿਉ ਤੁਮੑ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥

19ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥੨॥

20ਜੋ ਤੁਮੑ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥

21ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥੩॥

22ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥

23ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥੪॥੫॥੩੫॥

24ਬਿਲਾਵਲੁ ਮਹਲਾ ੫ ॥

25ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥

26ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥

27ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥

28ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥

29ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥

30ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥

31ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥

32ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥

33ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥

34ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥

35ਬਿਲਾਵਲੁ ਮਹਲਾ ੫ ॥

36ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥

37ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥

38ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥

39ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥

40ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥

41ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥

42ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath