ਗੁਰੂ ਗ੍ਰੰਥ ਸਾਹਿਬ 80 · Siree Raag · Guru Arjan Dev Ji
1ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥
2ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥
3ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥
4ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥
5ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥
6ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥
7ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥
8ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥
9ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥
10ਸਿਰੀਰਾਗ ਕੇ ਛੰਤ ਮਹਲਾ ੫
11ੴ ਸਤਿਗੁਰ ਪ੍ਰਸਾਦਿ ॥
12ਡਖਣਾ ॥
13ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥
14ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥
15ਛੰਤੁ ॥
16ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥
17ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥
18ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥
19ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥
20ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥
21ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥
22ਡਖਣਾ ॥
23ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥
24ਖੁਲੑੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥
25ਛੰਤੁ ॥
26ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥
27ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥
28ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥
29ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥
30ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥
31ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥
32ਡਖਣਾ ॥
33ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥
34ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥
35ਛੰਤੁ ॥
36ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥
37ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath