ਗੁਰੂ ਗ੍ਰੰਥ ਸਾਹਿਬ 810 · Raag Bilaaval · Guru Arjan Dev Ji
1ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥
2ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥
3ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥
4ਬਿਲਾਵਲੁ ਮਹਲਾ ੫ ॥
5ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥
6ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥
7ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥
8ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥
9ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥
10ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥
11ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥
12ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥
13ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥
14ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥
15ਬਿਲਾਵਲੁ ਮਹਲਾ ੫ ॥
16ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥
17ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥
18ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥
19ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥
20ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥
21ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥
22ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥
23ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥
24ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥
25ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥
26ਬਿਲਾਵਲੁ ਮਹਲਾ ੫ ॥
27ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥
28ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥
29ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥
30ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥
31ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥
32ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥
33ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥
34ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥
35ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥
36ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥
37ਬਿਲਾਵਲੁ ਮਹਲਾ ੫ ॥
38ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥
39ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥੧॥
40ਤੁਮੑ ਮਿਲਤੇ ਮੇਰਾ ਮਨੁ ਜੀਓ ਤੁਮੑ ਮਿਲਹੁ ਦਇਆਲ ॥
41ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath