ਗੁਰੂ ਗ੍ਰੰਥ ਸਾਹਿਬ 811 · Raag Bilaaval · Guru Arjan Dev Ji
1ਜਗਤ ਉਧਾਰਨ ਸਾਧ ਪ੍ਰਭ ਤਿਨੑ ਲਾਗਹੁ ਪਾਲ ॥
2ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥
3ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥
4ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥
5ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥
6ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥
7ਬਿਲਾਵਲੁ ਮਹਲਾ ੫ ॥
8ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥
9ਪਰਤਾਪੁ ਤੁਮੑਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥
10ਤੁਮੑਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥
11ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥
12ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥
13ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥
14ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥
15ਜਤ ਕਤ ਤੁਮੑ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥
16ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥
17ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥
18ਬਿਲਾਵਲੁ ਮਹਲਾ ੫ ॥
19ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥
20ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥
21ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥
22ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥
23ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥
24ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥
25ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥
26ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥
27ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥
28ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥
29ਬਿਲਾਵਲੁ ਮਹਲਾ ੫ ॥
30ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥
31ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥
32ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥
33ਮਾਇਆਧਾਰੀ ਛਤ੍ਰਪਤਿ ਤਿਨੑ ਛੋਡਉ ਤਿਆਗਿ ॥੧॥ ਰਹਾਉ ॥
34ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥
35ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥
36ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥
37ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥
38ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥
39ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥
40ਸਭ ਕਿਛੁ ਤੁਮੑ ਹੀ ਤੇ ਹੋਆ ਆਪਿ ਬਣਤ ਬਣਾਈ ॥
41ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath