ਗੁਰੂ ਗ੍ਰੰਥ ਸਾਹਿਬ 812 · Raag Bilaaval
1ਬਿਲਾਵਲੁ ਮਹਲਾ ੫ ॥
2ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥
3ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥੧॥
4ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥
5ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥੧॥ ਰਹਾਉ ॥
6ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥
7ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥੨॥
8ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥
9ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥੩॥
10ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥
11ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥੪॥੧੫॥੪੫॥
12ਬਿਲਾਵਲੁ ਮਹਲਾ ੫ ॥
13ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥
14ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥੧॥
15ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥
16ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥੧॥ ਰਹਾਉ ॥
17ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥
18ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥੨॥
19ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥
20ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥੩॥
21ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥
22ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥੪॥੧੬॥੪੬॥
23ਬਿਲਾਵਲੁ ਮਹਲਾ ੫ ॥
24ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥
25ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥੧॥
26ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥
27ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥੧॥ ਰਹਾਉ ॥
28ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥
29ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥੨॥
30ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥
31ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥੩॥
32ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥
33ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥੪॥੧੭॥੪੭॥
34ਬਿਲਾਵਲੁ ਮਹਲਾ ੫ ॥
35ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥
36ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥
37ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥
38ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ ॥
39ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath