ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 813 · Raag Bilaaval · Guru Arjan Dev Ji

1ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮੑਾਰੈ ॥੨॥

2ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥

3ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥

4ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥

5ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥

6ਬਿਲਾਵਲੁ ਮਹਲਾ ੫ ॥

7ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

8ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥

9ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥

10ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥

11ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥

12ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥

13ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥

14ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥

15ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥

16ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

17ਬਿਲਾਵਲੁ ਮਹਲਾ ੫ ॥

18ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥

19ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥

20ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥

21ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥

22ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥

23ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥

24ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥

25ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥

26ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥

27ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥

28ਬਿਲਾਵਲੁ ਮਹਲਾ ੫ ॥

29ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥

30ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥

31ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥

32ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ ॥

33ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥

34ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥

35ਜਬ ਭਗਤਿ ਕਰਹਿ ਸੰਤ ਮੰਡਲੀ ਤਿਨੑ ਮਿਲਿ ਹਰਿ ਗਾਵਉ ॥

36ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥੩॥

37ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥

38ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥੪॥੨੧॥੫੧॥

39ਬਿਲਾਵਲੁ ਮਹਲਾ ੫ ॥

40ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥

41ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath