ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 814 · Raag Bilaaval · Guru Arjan Dev Ji

1ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ ॥

2ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥

3ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥

4ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥

5ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥

6ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥

7ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥

8ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥

9ਬਿਲਾਵਲੁ ਮਹਲਾ ੫ ॥

10ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥

11ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥

12ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥

13ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥

14ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥

15ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥

16ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥

17ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥

18ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥

19ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥

20ਬਿਲਾਵਲੁ ਮਹਲਾ ੫ ॥

21ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥

22ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥

23ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥

24ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥

25ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥

26ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥

27ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥

28ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥

29ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥

30ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥

31ਬਿਲਾਵਲੁ ਮਹਲਾ ੫ ॥

32ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥

33ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥

34ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥

35ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥

36ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥

37ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥

38ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥

39ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥

40ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath