ਗੁਰੂ ਗ੍ਰੰਥ ਸਾਹਿਬ 815 · Raag Bilaaval · Guru Arjan Dev Ji
1ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥
2ਬਿਲਾਵਲੁ ਮਹਲਾ ੫ ॥
3ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥
4ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥
5ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥
6ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥
7ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥
8ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥
9ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥
10ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥
11ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥
12ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥
13ਬਿਲਾਵਲੁ ਮਹਲਾ ੫ ॥
14ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥
15ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥
16ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥
17ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥
18ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥
19ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥
20ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮੑਾਰੇ ॥
21ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥
22ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥
23ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥
24ਬਿਲਾਵਲੁ ਮਹਲਾ ੫ ॥
25ਕਵਨੁ ਕਵਨੁ ਨਹੀ ਪਤਰਿਆ ਤੁਮੑਰੀ ਪਰਤੀਤਿ ॥
26ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥
27ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥
28ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ ॥
29ਜਪ ਤਪ ਸੰਜਮ ਤੁਮੑ ਖੰਡੇ ਜਮ ਕੇ ਦੁਖ ਡਾਂਡ ॥
30ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥
31ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥
32ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥
33ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥
34ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨੑਾ ॥੪॥੨੮॥੫੮॥
35ਬਿਲਾਵਲੁ ਮਹਲਾ ੫ ॥
36ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥
37ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥
38ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥
39ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥
40ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥
41ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath