ਗੁਰੂ ਗ੍ਰੰਥ ਸਾਹਿਬ 816 · Raag Bilaaval · Guru Arjan Dev Ji
1ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥
2ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥
3ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥
4ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥
5ਬਿਲਾਵਲੁ ਮਹਲਾ ੫ ॥
6ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥
7ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥੧॥
8ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥
9ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥
10ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥
11ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥੨॥
12ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥
13ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥੩॥
14ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥
15ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥੪॥੩੦॥੬੦॥
16ਬਿਲਾਵਲੁ ਮਹਲਾ ੫ ॥
17ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥
18ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥
19ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥
20ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥
21ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥
22ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥
23ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥
24ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥
25ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥
26ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥
27ਬਿਲਾਵਲੁ ਮਹਲਾ ੫ ॥
28ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥
29ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥
30ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥
31ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥
32ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥
33ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥
34ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥
35ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥
36ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥
37ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥
38ਬਿਲਾਵਲੁ ਮਹਲਾ ੫ ॥
39ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥
40ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥
41ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥
42ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath