ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 817 · Raag Bilaaval · Guru Arjan Dev Ji

1ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥

2ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥

3ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥

4ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥

5ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥

6ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥

7ਬਿਲਾਵਲੁ ਮਹਲਾ ੫ ॥

8ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥

9ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥

10ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥

11ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥

12ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥

13ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥

14ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫

15ੴ ਸਤਿਗੁਰ ਪ੍ਰਸਾਦਿ ॥

16ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥

17ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥

18ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥

19ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥

20ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥

21ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

22ਬਿਲਾਵਲੁ ਮਹਲਾ ੫ ॥

23ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥

24ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥

25ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥

26ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥

27ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥

28ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥

29ਬਿਲਾਵਲੁ ਮਹਲਾ ੫ ॥

30ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥

31ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥

32ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥

33ਰਾਮ ਰਾਜ ਰਾਮਦਾਸ ਪੁਰਿ ਕੀਨੑੇ ਗੁਰਦੇਵ ॥੧॥ ਰਹਾਉ ॥

34ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥

35ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥

36ਬਿਲਾਵਲੁ ਮਹਲਾ ੫ ॥

37ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥

38ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥

39ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath