ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 818 · Raag Bilaaval · Guru Arjan Dev Ji

1ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥

2ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥

3ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥

4ਬਿਲਾਵਲੁ ਮਹਲਾ ੫ ॥

5ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥

6ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥

7ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥

8ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥

9ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥

10ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥

11ਬਿਲਾਵਲੁ ਮਹਲਾ ੫ ॥

12ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥

13ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥

14ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥

15ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥

16ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥

17ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥

18ਬਿਲਾਵਲੁ ਮਹਲਾ ੫ ॥

19ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥

20ਤੁਮੑਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥

21ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥

22ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥

23ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥

24ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥

25ਬਿਲਾਵਲੁ ਮਹਲਾ ੫ ॥

26ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥

27ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥

28ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨੑ ॥

29ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨੑ ॥੧॥ ਰਹਾਉ ॥

30ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ ॥

31ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥

32ਬਿਲਾਵਲੁ ਮਹਲਾ ੫ ॥

33ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥

34ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥

35ਤੁਝਹਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥

36ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ ॥

37ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ ॥

38ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥

39ਬਿਲਾਵਲੁ ਮਹਲਾ ੫ ॥

40ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥

41ਨਿੰਦਕ ਮਿਰਤਕ ਹੋਇ ਗਏ ਤੁਮੑ ਹੋਹੁ ਨਿਚਿੰਦ ॥੧॥ ਰਹਾਉ ॥

42ਸਗਲ ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath