ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 81 · Siree Raag · Guru Arjan Dev Ji

1ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥

2ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥

3ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥

4ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥

5ਡਖਣਾ ॥

6ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥

7ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥

8ਛੰਤੁ ॥

9ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥

10ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥

11ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖੵਣ ਕਰਿ ਵਸਿ ਭਏ ॥

12ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥

13ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥

14ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥

15ਡਖਣਾ ॥

16ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥

17ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥

18ਛੰਤੁ ॥

19ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤਂੀ ਕੁਲੁ ਤਾਰਿਆ ਜੀਉ ॥

20ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥

21ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥

22ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥

23ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥

24ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥

25ਸਿਰੀਰਾਗੁ ਮਹਲਾ ੪ ਵਣਜਾਰਾ

26ੴ ਸਤਿ ਨਾਮੁ ਗੁਰ ਪ੍ਰਸਾਦਿ ॥

27ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥

28ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥

29ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥

30ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥

31ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥੧॥

32ਮੈ ਹਰਿ ਬਿਨੁ ਅਵਰੁ ਨ ਕੋਇ ॥

33ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath