ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 820 · Raag Bilaaval · Guru Arjan Dev Ji

1ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥

2ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥

3ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥

4ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

5ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬

6ੴ ਸਤਿਗੁਰ ਪ੍ਰਸਾਦਿ ॥

7ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥

8ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥

9ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥

10ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥

11ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥

12ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥

13ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥

14ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥

15ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥

16ਬਿਲਾਵਲੁ ਮਹਲਾ ੫ ॥

17ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥

18ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥

19ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥

20ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥

21ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥

22ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥

23ਬਿਲਾਵਲੁ ਮਹਲਾ ੫ ॥

24ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥

25ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥

26ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥

27ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥

28ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮੑ ਸਾਰਨ ॥

29ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥

30ਬਿਲਾਵਲੁ ਮਹਲਾ ੫ ॥

31ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥

32ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥

33ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥

34ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath