ਗੁਰੂ ਗ੍ਰੰਥ ਸਾਹਿਬ 821 · Raag Bilaaval · Guru Arjan Dev Ji
1ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥
2ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥
3ਬਿਲਾਵਲੁ ਮਹਲਾ ੫ ॥
4ਰਾਖਿ ਲੀਏ ਅਪਨੇ ਜਨ ਆਪ ॥
5ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥
6ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥
7ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥
8ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥
9ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
10ਬਿਲਾਵਲੁ ਮਹਲਾ ੫ ॥
11ਤਾਪੁ ਲਾਹਿਆ ਗੁਰ ਸਿਰਜਨਹਾਰਿ ॥
12ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥
13ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥
14ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥
15ਦਾਸ ਕੀ ਲਾਜ ਰਖੈ ਮਿਹਰਵਾਨੁ ॥
16ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥
17ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
18ੴ ਸਤਿਗੁਰ ਪ੍ਰਸਾਦਿ ॥
19ਸਤਿਗੁਰ ਸਬਦਿ ਉਜਾਰੋ ਦੀਪਾ ॥
20ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ ॥
21ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥
22ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥
23ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥
24ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥
25ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥
26ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥
27ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥
28ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
29ਬਿਲਾਵਲੁ ਮਹਲਾ ੫ ॥
30ਬਿਨੁ ਹਰਿ ਕਾਮਿ ਨ ਆਵਤ ਹੇ ॥
31ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥
32ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥
33ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥
34ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥
35ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥
36ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath