ਗੁਰੂ ਗ੍ਰੰਥ ਸਾਹਿਬ 822 · Raag Bilaaval · Guru Arjan Dev Ji
1ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥
2ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥
3ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ ॥੪॥੨॥੮੮॥
4ਬਿਲਾਵਲੁ ਮਹਲਾ ੫ ॥
5ਹਰਿ ਹਰਿ ਨਾਮੁ ਅਪਾਰ ਅਮੋਲੀ ॥
6ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥
7ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥
8ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥
9ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥
10ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥
11ਬਿਲਾਵਲੁ ਮਹਲਾ ੫ ॥
12ਗੋਬਿੰਦ ਗੋਬਿੰਦ ਗੋਬਿੰਦ ਮਈ ॥
13ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥੧॥ ਰਹਾਉ ॥
14ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥
15ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥
16ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ ॥
17ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦॥
18ਬਿਲਾਵਲੁ ਮਹਲਾ ੫ ॥
19ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥
20ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥
21ਕਿਆ ਕਥੀਐ ਕਿਛੁ ਕਥਨੁ ਨ ਜਾਈ ॥
22ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥
23ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥
24ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥
25ਬਿਲਾਵਲੁ ਮਹਲਾ ੫ ॥
26ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥
27ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥੧॥
28ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥
29ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥
30ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥
31ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥੨॥੬॥੯੨॥
32ਬਿਲਾਵਲੁ ਮਹਲਾ ੫ ॥
33ਸੰਤ ਸਰਣਿ ਸੰਤ ਟਹਲ ਕਰੀ ॥
34ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥
35ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath