ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 823 · Raag Bilaaval · Guru Arjan Dev Ji

1ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥

2ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥

3ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥

4ਬਿਲਾਵਲੁ ਮਹਲਾ ੫ ॥

5ਮਨ ਕਿਆ ਕਹਤਾ ਹਉ ਕਿਆ ਕਹਤਾ ॥

6ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥

7ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥

8ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥

9ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥

10ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥

11ਬਿਲਾਵਲੁ ਮਹਲਾ ੫ ॥

12ਨਿੰਦਕੁ ਐਸੇ ਹੀ ਝਰਿ ਪਰੀਐ ॥

13ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥

14ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥

15ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥

16ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥

17ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥

18ਬਿਲਾਵਲੁ ਮਹਲਾ ੫ ॥

19ਐਸੇ ਕਾਹੇ ਭੂਲਿ ਪਰੇ ॥

20ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

21ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥

22ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥

23ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥

24ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

25ਬਿਲਾਵਲੁ ਮਹਲਾ ੫ ॥

26ਮਨ ਤਨ ਰਸਨਾ ਹਰਿ ਚੀਨੑਾ ॥

27ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨੑਾ ॥੧॥ ਰਹਾਉ ॥

28ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥

29ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥

30ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥

31ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥੨॥੧੧॥੯੭॥

32ਬਿਲਾਵਲੁ ਮਹਲਾ ੫ ॥

33ਗੁਰਿ ਪੂਰੈ ਮੇਰੀ ਰਾਖਿ ਲਈ ॥

34ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥

35ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath