ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 824 · Raag Bilaaval · Guru Arjan Dev Ji

1ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥

2ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥

3ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥

4ਬਿਲਾਵਲੁ ਮਹਲਾ ੫ ॥

5ਸਦਾ ਸਦਾ ਜਪੀਐ ਪ੍ਰਭ ਨਾਮ ॥

6ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥

7ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥

8ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥

9ਜੋ ਤੁਮੑ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥

10ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥

11ਬਿਲਾਵਲੁ ਮਹਲਾ ੫ ॥

12ਮਨ ਤਨ ਅੰਤਰਿ ਪ੍ਰਭੁ ਆਹੀ ॥

13ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥

14ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥

15ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥

16ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥

17ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥

18ਬਿਲਾਵਲੁ ਮਹਲਾ ੫ ॥

19ਧੀਰਉ ਦੇਖਿ ਤੁਮੑਾਰੈ ਰੰਗਾ ॥

20ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥

21ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥

22ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥

23ਬਿਲਾਵਲੁ ਮਹਲਾ ੫ ॥

24ਅਚੁਤ ਪੂਜਾ ਜੋਗ ਗੋਪਾਲ ॥

25ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥

26ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥

27ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥

28ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥

29ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨॥

30ਬਿਲਾਵਲੁ ਮਹਲਾ ੫ ॥

31ਸਿਮਰਤ ਨਾਮੁ ਕੋਟਿ ਜਤਨ ਭਏ ॥

32ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥

33ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥

34ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥

35ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath