ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 825 · Raag Bilaaval · Guru Arjan Dev Ji

1ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥

2ਬਿਲਾਵਲੁ ਮਹਲਾ ੫ ॥

3ਸੁਲਹੀ ਤੇ ਨਾਰਾਇਣ ਰਾਖੁ ॥

4ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥

5ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥

6ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥

7ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥

8ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥

9ਬਿਲਾਵਲੁ ਮਹਲਾ ੫ ॥

10ਪੂਰੇ ਗੁਰ ਕੀ ਪੂਰੀ ਸੇਵ ॥

11ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥

12ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥

13ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥

14ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੑੇ ਜਿਨਿ ਸਗਲੇ ਜੰਤ ॥

15ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥

16ਬਿਲਾਵਲੁ ਮਹਲਾ ੫ ॥

17ਤਾਪ ਪਾਪ ਤੇ ਰਾਖੇ ਆਪ ॥

18ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥

19ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥

20ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥

21ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥

22ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥

23ਬਿਲਾਵਲੁ ਮਹਲਾ ੫ ॥

24ਜਿਸ ਤੇ ਉਪਜਿਆ ਤਿਸਹਿ ਪਛਾਨੁ ॥

25ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥

26ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥

27ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥

28ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥

29ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥

30ਬਿਲਾਵਲੁ ਮਹਲਾ ੫ ॥

31ਦੋਵੈ ਥਾਵ ਰਖੇ ਗੁਰ ਸੂਰੇ ॥

32ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥

33ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥

34ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥

35ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath