ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 826 · Raag Bilaaval · Guru Arjan Dev Ji

1ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥

2ਬਿਲਾਵਲੁ ਮਹਲਾ ੫ ॥

3ਦਰਸਨੁ ਦੇਖਤ ਦੋਖ ਨਸੇ ॥

4ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥

5ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥

6ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥

7ਕਿਆ ਗੁਣ ਤੇਰੇ ਸਾਰਿ ਸਮੑਾਰੀ ॥

8ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥

9ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥

10ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥

11ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥

12ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥

13ਬਿਲਾਵਲੁ ਮਹਲਾ ੫ ॥

14ਤਨੁ ਧਨੁ ਜੋਬਨੁ ਚਲਤ ਗਇਆ ॥

15ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥੧॥ ਰਹਾਉ ॥

16ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥

17ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥੧॥

18ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥

19ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥੨॥੨੪॥੧੧੦॥

20ਬਿਲਾਵਲੁ ਮਹਲਾ ੫ ॥

21ਆਪਨਾ ਪ੍ਰਭੁ ਆਇਆ ਚੀਤਿ ॥

22ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥੧॥ ਰਹਾਉ ॥

23ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥

24ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥

25ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥

26ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥੨॥੨੫॥੧੧੧॥

27ਬਿਲਾਵਲੁ ਮਹਲਾ ੫ ॥

28ਗੋਬਿਦੁ ਸਿਮਰਿ ਹੋਆ ਕਲਿਆਣੁ ॥

29ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥

30ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥

31ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥

32ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥

33ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

34ਬਿਲਾਵਲੁ ਮਹਲਾ ੫ ॥

35ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥

36ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥੧॥ ਰਹਾਉ ॥

37ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥

38ਕੰਠਿ ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath