ਗੁਰੂ ਗ੍ਰੰਥ ਸਾਹਿਬ 827 · Raag Bilaaval · Guru Arjan Dev Ji
1ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥
2ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥
3ਬਿਲਾਵਲੁ ਮਹਲਾ ੫ ॥
4ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
5ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
6ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
7ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
8ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥
9ਬਿਲਾਵਲੁ ਮਹਲਾ ੫ ॥
10ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥
11ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥
12ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥
13ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥
14ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥
15ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥
16ਬਿਲਾਵਲੁ ਮਹਲਾ ੫ ॥
17ਰਾਖਿ ਲੀਏ ਸਤਿਗੁਰ ਕੀ ਸਰਣ ॥
18ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥
19ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥
20ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥
21ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥
22ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥
23ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮
24ੴ ਸਤਿਗੁਰ ਪ੍ਰਸਾਦਿ ॥
25ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
26ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
27ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
28ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
29ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
30ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥
31ਬਿਲਾਵਲੁ ਮਹਲਾ ੫ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath