ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 828 · Raag Bilaaval · Guru Arjan Dev Ji

1ਤੁਮੑ ਸਮਰਥਾ ਕਾਰਨ ਕਰਨ ॥

2ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥

3ਜੋ ਜੋ ਕੀਨੋ ਸੋ ਤੁਮੑ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥

4ਬਡ ਪਰਤਾਪੁ ਸੁਨਿਓ ਪ੍ਰਭ ਤੁਮੑਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥

5ਹਮਰੋ ਸਹਾਉ ਸਦਾ ਸਦ ਭੂਲਨ ਤੁਮੑਰੋ ਬਿਰਦੁ ਪਤਿਤ ਉਧਰਨ ॥

6ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥

7ਬਿਲਾਵਲੁ ਮਹਲਾ ੫ ॥

8ਐਸੀ ਕਿਰਪਾ ਮੋਹਿ ਕਰਹੁ ॥

9ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥

10ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥

11ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥

12ਜੋ ਤੁਮੑ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥

13ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥

14ਬਿਲਾਵਲੁ ਮਹਲਾ ੫ ॥

15ਐਸੀ ਦੀਖਿਆ ਜਨ ਸਿਉ ਮੰਗਾ ॥

16ਤੁਮੑਰੋ ਧਿਆਨੁ ਤੁਮੑਾਰੋ ਰੰਗਾ ॥

17ਤੁਮੑਰੀ ਸੇਵਾ ਤੁਮੑਾਰੇ ਅੰਗਾ ॥੧॥ ਰਹਾਉ ॥

18ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥

19ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥

20ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥

21ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥

22ਬਿਲਾਵਲੁ ਮਹਲਾ ੫ ॥

23ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥

24ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥

25ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥

26ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥

27ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥

28ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥

29ਬਿਲਾਵਲੁ ਮਹਲਾ ੫ ॥

30ਰਾਖੁ ਸਦਾ ਪ੍ਰਭ ਅਪਨੈ ਸਾਥ ॥

31ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥

32ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥

33ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥

34ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥

35ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath