ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 829 · Raag Bilaaval

1ਬਿਲਾਵਲੁ ਮਹਲਾ ੫ ॥

2ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥

3ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ ॥

4ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੋ ਹਮਰੇ ਦੋਖ ਰਿਦੈ ਮਤ ਧਾਰਹੁ ॥

5ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥

6ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥

7ਜਨ ਨਾਨਕ ਪਿਆਸ ਚਰਨ ਕਮਲਨੑ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥

8ਬਿਲਾਵਲੁ ਮਹਲਾ ੫ ॥

9ਆਗੈ ਪਾਛੈ ਕੁਸਲੁ ਭਇਆ ॥

10ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥

11ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥

12ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥

13ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥

14ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥

15ਬਿਲਾਵਲੁ ਮਹਲਾ ੫ ॥

16ਬਿਨੁ ਭੈ ਭਗਤੀ ਤਰਨੁ ਕੈਸੇ ॥

17ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ ॥

18ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥

19ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥

20ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥

21ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥

22ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯

23ੴ ਸਤਿਗੁਰ ਪ੍ਰਸਾਦਿ ॥

24ਆਪਹਿ ਮੇਲਿ ਲਏ ॥

25ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ ॥

26ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥

27ਜਪਿ ਜਪਿ ਨਾਮੁ ਤੁਮੑਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥

28ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥

29ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥

30ਬਿਲਾਵਲੁ ਮਹਲਾ ੫ ॥

31ਜੀਵਉ ਨਾਮੁ ਸੁਨੀ ॥

32ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥

33ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥

34ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath