ਗੁਰੂ ਗ੍ਰੰਥ ਸਾਹਿਬ 82 · Siree Raag · Guru Raam Daas Ji
1ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥
2ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥
3ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੇ ਪਸਾਉ ॥
4ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥
5ਜਨ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥੨॥
6ਮਨਿ ਹਰਿ ਹਰਿ ਲਗਾ ਚਾਉ ॥
7ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭ ਨਾਉ ॥੧॥ ਰਹਾਉ ॥
8ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥
9ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥
10ਹਉ ਬਲਿਹਾਰੀ ਤਿਨ ਕਉ ਜਿਨ ਹਰਿ ਮਨਿ ਵੁਠਾ ਆਇ ॥
11ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥
12ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥੩॥
13ਮਨ ਹਰਿ ਹਰਿ ਪ੍ਰੀਤਿ ਲਗਾਇ ॥
14ਵਡਭਾਗੀ ਗੁਰੁ ਪਾਇਆ ਗੁਰ ਸਬਦੀ ਪਾਰਿ ਲਘਾਇ ॥੧॥ ਰਹਾਉ ॥
15ਹਰਿ ਆਪੇ ਆਪੁ ਉਪਾਇਦਾ ਹਰਿ ਆਪੇ ਦੇਵੈ ਲੇਇ ॥
16ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥
17ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ ॥
18ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥
19ਜਨ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥੪॥
20ਮਨਿ ਹਰਿ ਹਰਿ ਜਪਨੁ ਕਰੇ ॥
21ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭ ਕਿਲਵਿਖ ਦੁਖ ਪਰਹਰੇ ॥੧॥ ਰਹਾਉ ॥
22ਘਟਿ ਘਟਿ ਰਮਈਆ ਮਨਿ ਵਸੈ ਕਿਉ ਪਾਈਐ ਕਿਤੁ ਭਤਿ ॥
23ਗੁਰੁ ਪੂਰਾ ਸਤਿਗੁਰੁ ਭੇਟੀਐ ਹਰਿ ਆਇ ਵਸੈ ਮਨਿ ਚਿਤਿ ॥
24ਮੈ ਧਰ ਨਾਮੁ ਅਧਾਰੁ ਹੈ ਹਰਿ ਨਾਮੈ ਤੇ ਗਤਿ ਮਤਿ ॥
25ਮੈ ਹਰਿ ਹਰਿ ਨਾਮੁ ਵਿਸਾਹੁ ਹੈ ਹਰਿ ਨਾਮੇ ਹੀ ਜਤਿ ਪਤਿ ॥
26ਜਨ ਨਾਨਕ ਨਾਮੁ ਧਿਆਇਆ ਰੰਗਿ ਰਤੜਾ ਹਰਿ ਰੰਗਿ ਰਤਿ ॥੫॥
27ਹਰਿ ਧਿਆਵਹੁ ਹਰਿ ਪ੍ਰਭੁ ਸਤਿ ॥
28ਗੁਰ ਬਚਨੀ ਹਰਿ ਪ੍ਰਭੁ ਜਾਣਿਆ ਸਭ ਹਰਿ ਪ੍ਰਭੁ ਤੇ ਉਤਪਤਿ ॥੧॥ ਰਹਾਉ ॥
29ਜਿਨ ਕਉ ਪੂਰਬਿ ਲਿਖਿਆ ਸੇ ਆਇ ਮਿਲੇ ਗੁਰ ਪਾਸਿ ॥
30ਸੇਵਕ ਭਾਇ ਵਣਜਾਰਿਆ ਮਿਤ੍ਰਾ ਗੁਰੁ ਹਰਿ ਹਰਿ ਨਾਮੁ ਪ੍ਰਗਾਸਿ ॥
31ਧਨੁ ਧਨੁ ਵਣਜੁ ਵਾਪਾਰੀਆ ਜਿਨ ਵਖਰੁ ਲਦਿਅੜਾ ਹਰਿ ਰਾਸਿ ॥
32ਗੁਰਮੁਖਾ ਦਰਿ ਮੁਖ ਉਜਲੇ ਸੇ ਆਇ ਮਿਲੇ ਹਰਿ ਪਾਸਿ ॥
33ਜਨ ਨਾਨਕ ਗੁਰੁ ਤਿਨ ਪਾਇਆ ਜਿਨਾ ਆਪਿ ਤੁਠਾ ਗੁਣਤਾਸਿ ॥੬॥
34ਹਰਿ ਧਿਆਵਹੁ ਸਾਸਿ ਗਿਰਾਸਿ ॥
35ਮਨਿ ਪ੍ਰੀਤਿ ਲਗੀ ਤਿਨਾ ਗੁਰਮੁਖਾ ਹਰਿ ਨਾਮੁ ਜਿਨਾ ਰਹਰਾਸਿ ॥੧॥ ਰਹਾਉ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath