ਗੁਰੂ ਗ੍ਰੰਥ ਸਾਹਿਬ 830 · Raag Bilaaval · Guru Arjan Dev Ji
1ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥
2ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥
3ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
4ੴ ਸਤਿਗੁਰ ਪ੍ਰਸਾਦਿ ॥
5ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥
6ਉਡੀਨੀ ਉਡੀਨੀ ਉਡੀਨੀ ॥
7ਕਬ ਘਰਿ ਆਵੈ ਰੀ ॥੧॥ ਰਹਾਉ ॥
8ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥
9ਲਾਲਨੁ ਮੋਹਿ ਮਿਲਾਵਹੁ ॥
10ਕਬ ਘਰਿ ਆਵੈ ਰੀ ॥੧॥
11ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥
12ਤਬ ਰਸ ਮੰਗਲ ਗੁਨ ਗਾਵਹੁ ॥
13ਆਨਦ ਰੂਪ ਧਿਆਵਹੁ ॥
14ਨਾਨਕੁ ਦੁਆਰੈ ਆਇਓ ॥
15ਤਉ ਮੈ ਲਾਲਨੁ ਪਾਇਓ ਰੀ ॥੨॥
16ਮੋਹਨ ਰੂਪੁ ਦਿਖਾਵੈ ॥
17ਅਬ ਮੋਹਿ ਨੀਦ ਸੁਹਾਵੈ ॥
18ਸਭ ਮੇਰੀ ਤਿਖਾ ਬੁਝਾਨੀ ॥
19ਅਬ ਮੈ ਸਹਜਿ ਸਮਾਨੀ ॥
20ਮੀਠੀ ਪਿਰਹਿ ਕਹਾਨੀ ॥
21ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
22ਬਿਲਾਵਲੁ ਮਹਲਾ ੫ ॥
23ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥
24ਰਾਚਹੁ ਨਾਥ ਹੀ ਸਹਾਈ ਸੰਤਨਾ ॥
25ਅਬ ਚਰਨ ਗਹੇ ॥੧॥ ਰਹਾਉ ॥
26ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥
27ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥
28ਅਨ ਤੇ ਟੂਟੀਐ ਰਿਖ ਤੇ ਛੂਟੀਐ ॥
29ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥
30ਅਨ ਨਾਹੀ ਨਾਹੀ ਰੇ ॥
31ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
32ਰਾਗੁ ਬਿਲਾਵਲੁ ਮਹਲਾ ੯ ਦੁਪਦੇ
33ੴ ਸਤਿਗੁਰ ਪ੍ਰਸਾਦਿ ॥
34ਦੁਖ ਹਰਤਾ ਹਰਿ ਨਾਮੁ ਪਛਾਨੋ ॥
35ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥
36ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥
37ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥੧॥
38ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥
39ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥੨॥੧॥
40ਬਿਲਾਵਲੁ ਮਹਲਾ ੯ ॥
41ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥
42ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥
43ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath