ਗੁਰੂ ਗ੍ਰੰਥ ਸਾਹਿਬ 831 · Raag Bilaaval · Guru Tegh Bahaadur Ji
1ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥
2ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥
3ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥
4ਬਿਲਾਵਲੁ ਮਹਲਾ ੯ ॥
5ਜਾ ਮੈ ਭਜਨੁ ਰਾਮ ਕੋ ਨਾਹੀ ॥
6ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥
7ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥
8ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥
9ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥
10ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥
11ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥
12ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥੩॥੩॥
13ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦
14ੴ ਸਤਿਗੁਰ ਪ੍ਰਸਾਦਿ ॥
15ਨਿਕਟਿ ਵਸੈ ਦੇਖੈ ਸਭੁ ਸੋਈ ॥
16ਗੁਰਮੁਖਿ ਵਿਰਲਾ ਬੂਝੈ ਕੋਈ ॥
17ਵਿਣੁ ਭੈ ਪਇਐ ਭਗਤਿ ਨ ਹੋਈ ॥
18ਸਬਦਿ ਰਤੇ ਸਦਾ ਸੁਖੁ ਹੋਈ ॥੧॥
19ਐਸਾ ਗਿਆਨੁ ਪਦਾਰਥੁ ਨਾਮੁ ॥
20ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥
21ਗਿਆਨੁ ਗਿਆਨੁ ਕਥੈ ਸਭੁ ਕੋਈ ॥
22ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥
23ਕਥਿ ਕਹਣੈ ਤੇ ਰਹੈ ਨ ਕੋਈ ॥
24ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥
25ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥
26ਸਾਚੀ ਰਹਤ ਸਾਚਾ ਮਨਿ ਸੋਈ ॥
27ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥
28ਨਾਵਹੁ ਭੂਲੇ ਥਾਉ ਨ ਕੋਈ ॥੩॥
29ਮਨੁ ਮਾਇਆ ਬੰਧਿਓ ਸਰ ਜਾਲਿ ॥
30ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥
31ਜੋ ਆਂਜੈ ਸੋ ਦੀਸੈ ਕਾਲਿ ॥
32ਕਾਰਜੁ ਸੀਧੋ ਰਿਦੈ ਸਮੑਾਲਿ ॥੪॥
33ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥
34ਮਨਮੁਖਿ ਹਉਮੈ ਪਤਿ ਗਵਾਈ ॥
35ਆਪੇ ਕਰਤੈ ਭਗਤਿ ਕਰਾਈ ॥
36ਗੁਰਮੁਖਿ ਆਪੇ ਦੇ ਵਡਿਆਈ ॥੫॥
37ਰੈਣਿ ਅੰਧਾਰੀ ਨਿਰਮਲ ਜੋਤਿ ॥
38ਨਾਮ ਬਿਨਾ ਝੂਠੇ ਕੁਚਲ ਕਛੋਤਿ ॥
39ਬੇਦੁ ਪੁਕਾਰੈ ਭਗਤਿ ਸਰੋਤਿ ॥
40ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥
41ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥
42ਗੁਰਮੁਖਿ ਸਾਂਤਿ ਊਤਮ ਕਰਾਮੰ ॥
43ਮਨਮੁਖਿ ਜੋਨੀ ਦੂਖ ਸਹਾਮੰ ॥
44ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥
45ਮੰਨੇ ਨਾਮੁ ਸਚੀ ਪਤਿ ਪੂਜਾ ॥
46ਕਿਸੁ ਵੇਖਾ ਨਾਹੀ ਕੋ ਦੂਜਾ ॥
47ਦੇਖਿ ਕਹਉ ਭਾਵੈ ਮਨਿ ਸੋਇ ॥
48ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath