ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 832 · Raag Bilaaval

1ਬਿਲਾਵਲੁ ਮਹਲਾ ੧ ॥

2ਮਨ ਕਾ ਕਹਿਆ ਮਨਸਾ ਕਰੈ ॥

3ਇਹੁ ਮਨੁ ਪੁੰਨੁ ਪਾਪੁ ਉਚਰੈ ॥

4ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥

5ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥

6ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥

7ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥

8ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥

9ਧਨੁ ਲੋਕਾਂ ਤਨੁ ਭਸਮੈ ਢੇਰੀ ॥

10ਖਾਕੂ ਖਾਕੁ ਰਲੈ ਸਭੁ ਫੈਲੁ ॥

11ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥

12ਗੀਤ ਰਾਗ ਘਨ ਤਾਲ ਸਿ ਕੂਰੇ ॥

13ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥

14ਦੂਜੀ ਦੁਰਮਤਿ ਦਰਦੁ ਨ ਜਾਇ ॥

15ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥

16ਧੋਤੀ ਊਜਲ ਤਿਲਕੁ ਗਲਿ ਮਾਲਾ ॥

17ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥

18ਨਾਮੁ ਵਿਸਾਰਿ ਮਾਇਆ ਮਦੁ ਪੀਆ ॥

19ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥

20ਸੂਕਰ ਸੁਆਨ ਗਰਧਭ ਮੰਜਾਰਾ ॥

21ਪਸੂ ਮਲੇਛ ਨੀਚ ਚੰਡਾਲਾ ॥

22ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥

23ਬੰਧਨਿ ਬਾਧਿਆ ਆਈਐ ਜਾਈਐ ॥੫॥

24ਗੁਰ ਸੇਵਾ ਤੇ ਲਹੈ ਪਦਾਰਥੁ ॥

25ਹਿਰਦੈ ਨਾਮੁ ਸਦਾ ਕਿਰਤਾਰਥੁ ॥

26ਸਾਚੀ ਦਰਗਹ ਪੂਛ ਨ ਹੋਇ ॥

27ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥

28ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥

29ਰਹੈ ਰਜਾਈ ਹੁਕਮੁ ਪਛਾਣੈ ॥

30ਹੁਕਮੁ ਪਛਾਣਿ ਸਚੈ ਦਰਿ ਵਾਸੁ ॥

31ਕਾਲ ਬਿਕਾਲ ਸਬਦਿ ਭਏ ਨਾਸੁ ॥੭॥

32ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥

33ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥

34ਨਾ ਓਹੁ ਆਵੈ ਨਾ ਓਹੁ ਜਾਇ ॥

35ਨਾਨਕ ਸਾਚੇ ਸਾਚਿ ਸਮਾਇ ॥੮॥੨॥

36ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦

37ੴ ਸਤਿਗੁਰ ਪ੍ਰਸਾਦਿ ॥

38ਜਗੁ ਕਊਆ ਮੁਖਿ ਚੁੰਚ ਗਿਆਨੁ ॥

39ਅੰਤਰਿ ਲੋਭੁ ਝੂਠੁ ਅਭਿਮਾਨੁ ॥

40ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥

41ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥

42ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥ ਰਹਾਉ ॥

43ਗੁਰਿ ਕਹਿਆ ਸਾ ਕਾਰ ਕਮਾਵਹੁ ॥

44ਸਬਦੁ ਚੀਨਿੑ ਸਹਜ ਘਰਿ ਆਵਹੁ ॥

45ਸਾਚੈ ਨਾਇ ਵਡਾਈ ਪਾਵਹੁ ॥੨॥

46ਆਪਿ ਨ ਬੂਝੈ ਲੋਕ ਬੁਝਾਵੈ ॥

47ਮਨ ਕਾ ਅੰਧਾ ਅੰਧੁ ਕਮਾਵੈ ॥

48ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥੩॥

49ਹਰਿ ਜੀਉ ਸੇਵੀਐ ਅੰਤਰਜਾਮੀ ॥

50ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥

51ਤਿਸੁ ਨਾਲਿ ਕਿਆ ਚਲੈ ਪਹਨਾਮੀ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath