ਗੁਰੂ ਗ੍ਰੰਥ ਸਾਹਿਬ 833 · Raag Bilaaval · Guru Amar Daas Ji
1ਸਾਚਾ ਨਾਮੁ ਸਾਚੈ ਸਬਦਿ ਜਾਨੈ ॥
2ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥
3ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥
4ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥
5ਅਉਗਣ ਕਾਟਿ ਪਾਪਾ ਮਤਿ ਖਾਈ ॥
6ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥
7ਸਤਿਗੁਰਿ ਮਿਲਿਐ ਵਡੀ ਵਡਿਆਈ ॥
8ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥
9ਨਾਮਿ ਰਤੇ ਸਦਾ ਸੁਖੁ ਪਾਈ ॥੭॥
10ਗੁਰਮਤਿ ਮਾਨਿਆ ਕਰਣੀ ਸਾਰੁ ॥
11ਗੁਰਮਤਿ ਮਾਨਿਆ ਮੋਖ ਦੁਆਰੁ ॥
12ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥
13ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧
14ੴ ਸਤਿਗੁਰ ਪ੍ਰਸਾਦਿ ॥
15ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥
16ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥
17ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥
18ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥
19ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥
20ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥
21ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥
22ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥
23ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥
24ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥
25ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥
26ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥
27ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥
28ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥
29ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥
30ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥
31ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥
32ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥
33ਬਿਲਾਵਲੁ ਮਹਲਾ ੪ ॥
34ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath