ਗੁਰੂ ਗ੍ਰੰਥ ਸਾਹਿਬ 834 · Raag Bilaaval · Guru Raam Daas Ji
1ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
2ਜਪਿ ਜਗੰਨਾਥ ਜਗਦੀਸ ਗੁਸਈਆ ॥
3ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥
4ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥
5ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
6ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥
7ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥
8ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥
9ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥
10ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥
11ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
12ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥
13ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥
14ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥
15ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥
16ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥
17ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
18ਬਿਲਾਵਲੁ ਮਹਲਾ ੪ ॥
19ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥
20ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥
21ਜਨ ਕੀ ਟੇਕ ਹਰਿ ਨਾਮੁ ਟਿਕਈਆ ॥
22ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥
23ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥
24ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥
25ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥
26ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥
27ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥
28ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥
29ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath