ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 835 · Raag Bilaaval · Guru Raam Daas Ji

1ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥੫॥

2ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥

3ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬॥

4ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥

5ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥

6ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥

7ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥੮॥੩॥੬॥

8ਬਿਲਾਵਲੁ ਮਹਲਾ ੪ ॥

9ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥

10ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥

11ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥

12ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ ਰਹਾਉ ॥

13ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥

14ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥

15ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥

16ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥

17ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥

18ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥੪॥

19ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥

20ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥

21ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥

22ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥੬॥

23ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥

24ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥

25ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥

26ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ॥੮॥੪॥੭॥

27ਬਿਲਾਵਲੁ ਮਹਲਾ ੪ ॥

28ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath