ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 836 · Raag Bilaaval · Guru Raam Daas Ji

1ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥

2ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥

3ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥

4ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥

5ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥

6ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥

7ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥

8ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥

9ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥

10ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥

11ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥

12ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥

13ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥

14ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥

15ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥

16ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥

17ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥

18ਬਿਲਾਵਲੁ ਮਹਲਾ ੪ ॥

19ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥

20ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥੧॥

21ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥

22ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥੧॥ ਰਹਾਉ ॥

23ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥

24ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥੨॥

25ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥

26ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨੑ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥੩॥

27ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥

28ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath