ਗੁਰੂ ਗ੍ਰੰਥ ਸਾਹਿਬ 839 · Raag Bilaaval · Guru Nanak Dev Ji
1ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥
2ਗੁਰ ਪਰਸਾਦਿ ਪਰਮ ਪਦੁ ਪਾਈ ॥੧॥
3ਕਿਆ ਜਪੁ ਜਾਪਉ ਬਿਨੁ ਜਗਦੀਸੈ ॥
4ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥
5ਦੂਜੈ ਭਾਇ ਲਗੇ ਪਛੁਤਾਣੇ ॥
6ਜਮ ਦਰਿ ਬਾਧੇ ਆਵਣ ਜਾਣੇ ॥
7ਕਿਆ ਲੈ ਆਵਹਿ ਕਿਆ ਲੇ ਜਾਹਿ ॥
8ਸਿਰਿ ਜਮਕਾਲੁ ਸਿ ਚੋਟਾ ਖਾਹਿ ॥
9ਬਿਨੁ ਗੁਰ ਸਬਦ ਨ ਛੂਟਸਿ ਕੋਇ ॥
10ਪਾਖੰਡਿ ਕੀਨੑੈ ਮੁਕਤਿ ਨ ਹੋਇ ॥੨॥
11ਆਪੇ ਸਚੁ ਕੀਆ ਕਰ ਜੋੜਿ ॥
12ਅੰਡਜ ਫੋੜਿ ਜੋੜਿ ਵਿਛੋੜਿ ॥
13ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥
14ਰਾਤਿ ਦਿਨੰਤੁ ਕੀਏ ਭਉ ਭਾਉ ॥
15ਜਿਨਿ ਕੀਏ ਕਰਿ ਵੇਖਣਹਾਰਾ ॥
16ਅਵਰੁ ਨ ਦੂਜਾ ਸਿਰਜਣਹਾਰਾ ॥੩॥
17ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥
18ਦੇਵੀ ਦੇਵ ਉਪਾਏ ਵੇਸਾ ॥
19ਜੋਤੀ ਜਾਤੀ ਗਣਤ ਨ ਆਵੈ ॥
20ਜਿਨਿ ਸਾਜੀ ਸੋ ਕੀਮਤਿ ਪਾਵੈ ॥
21ਕੀਮਤਿ ਪਾਇ ਰਹਿਆ ਭਰਪੂਰਿ ॥
22ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥
23ਚਉਥਿ ਉਪਾਏ ਚਾਰੇ ਬੇਦਾ ॥
24ਖਾਣੀ ਚਾਰੇ ਬਾਣੀ ਭੇਦਾ ॥
25ਅਸਟ ਦਸਾ ਖਟੁ ਤੀਨਿ ਉਪਾਏ ॥
26ਸੋ ਬੂਝੈ ਜਿਸੁ ਆਪਿ ਬੁਝਾਏ ॥
27ਤੀਨਿ ਸਮਾਵੈ ਚਉਥੈ ਵਾਸਾ ॥
28ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥
29ਪੰਚਮੀ ਪੰਚ ਭੂਤ ਬੇਤਾਲਾ ॥
30ਆਪਿ ਅਗੋਚਰੁ ਪੁਰਖੁ ਨਿਰਾਲਾ ॥
31ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥
32ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥
33ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥
34ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥
35ਝੂਠੇ ਕਉ ਨਾਹੀ ਪਤਿ ਨਾਉ ॥
36ਕਬਹੁ ਨ ਸੂਚਾ ਕਾਲਾ ਕਾਉ ॥
37ਪਿੰਜਰਿ ਪੰਖੀ ਬੰਧਿਆ ਕੋਇ ॥
38ਛੇਰੀਂ ਭਰਮੈ ਮੁਕਤਿ ਨ ਹੋਇ ॥
39ਤਉ ਛੂਟੈ ਜਾ ਖਸਮੁ ਛਡਾਏ ॥
40ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥
41ਖਸਟੀ ਖਟੁ ਦਰਸਨ ਪ੍ਰਭ ਸਾਜੇ ॥
42ਅਨਹਦ ਸਬਦੁ ਨਿਰਾਲਾ ਵਾਜੇ ॥
43ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥
44ਸਬਦੇ ਭੇਦੇ ਤਉ ਪਤਿ ਪਾਵੈ ॥
45ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥
46ਸਾਚੈ ਸਾਚੇ ਸਾਚਿ ਸਮਾਵਹਿ ॥੮॥
47ਸਪਤਮੀ ਸਤੁ ਸੰਤੋਖੁ ਸਰੀਰਿ ॥
48ਸਾਤ ਸਮੁੰਦ ਭਰੇ ਨਿਰਮਲ ਨੀਰਿ ॥
49ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥
50ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥
51ਮਨਿ ਸਾਚਾ ਮੁਖਿ ਸਾਚਉ ਭਾਇ ॥
52ਸਚੁ ਨੀਸਾਣੈ ਠਾਕ ਨ ਪਾਇ ॥੯॥
53ਅਸਟਮੀ ਅਸਟ ਸਿਧਿ ਬੁਧਿ ਸਾਧੈ ॥
54ਸਚੁ ਨਿਹਕੇਵਲੁ ਕਰਮਿ ਅਰਾਧੈ ॥
55ਪਉਣ ਪਾਣੀ ਅਗਨੀ ਬਿਸਰਾਉ ॥
56ਤਹੀ ਨਿਰੰਜਨੁ ਸਾਚੋ ਨਾਉ ॥
57ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥
58ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥
59ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ ਮਹਾ ਬਲਵੰਡਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath