ਗੁਰੂ ਗ੍ਰੰਥ ਸਾਹਿਬ 840 · Raag Bilaaval · Guru Nanak Dev Ji
1ਆਈ ਪੂਤਾ ਇਹੁ ਜਗੁ ਸਾਰਾ ॥
2ਪ੍ਰਭ ਆਦੇਸੁ ਆਦਿ ਰਖਵਾਰਾ ॥
3ਆਦਿ ਜੁਗਾਦੀ ਹੈ ਭੀ ਹੋਗੁ ॥
4ਓਹੁ ਅਪਰੰਪਰੁ ਕਰਣੈ ਜੋਗੁ ॥੧੧॥
5ਦਸਮੀ ਨਾਮੁ ਦਾਨੁ ਇਸਨਾਨੁ ॥
6ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥
7ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥
8ਬਿਲਮੁ ਨ ਤੂਟਸਿ ਕਾਚੈ ਤਾਗੈ ॥
9ਜਿਉ ਤਾਗਾ ਜਗੁ ਏਵੈ ਜਾਣਹੁ ॥
10ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥
11ਏਕਾਦਸੀ ਇਕੁ ਰਿਦੈ ਵਸਾਵੈ ॥
12ਹਿੰਸਾ ਮਮਤਾ ਮੋਹੁ ਚੁਕਾਵੈ ॥
13ਫਲੁ ਪਾਵੈ ਬ੍ਰਤੁ ਆਤਮ ਚੀਨੈ ॥
14ਪਾਖੰਡਿ ਰਾਚਿ ਤਤੁ ਨਹੀ ਬੀਨੈ ॥
15ਨਿਰਮਲੁ ਨਿਰਾਹਾਰੁ ਨਿਹਕੇਵਲੁ ॥
16ਸੂਚੈ ਸਾਚੇ ਨਾ ਲਾਗੈ ਮਲੁ ॥੧੩॥
17ਜਹ ਦੇਖਉ ਤਹ ਏਕੋ ਏਕਾ ॥
18ਹੋਰਿ ਜੀਅ ਉਪਾਏ ਵੇਕੋ ਵੇਕਾ ॥
19ਫਲੋਹਾਰ ਕੀਏ ਫਲੁ ਜਾਇ ॥
20ਰਸ ਕਸ ਖਾਏ ਸਾਦੁ ਗਵਾਇ ॥
21ਕੂੜੈ ਲਾਲਚਿ ਲਪਟੈ ਲਪਟਾਇ ॥
22ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥
23ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥
24ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥
25ਜਾਗਤੁ ਜਾਗਿ ਰਹੈ ਲਿਵ ਲਾਇ ॥
26ਗੁਰ ਪਰਚੈ ਤਿਸੁ ਕਾਲੁ ਨ ਖਾਇ ॥
27ਅਤੀਤ ਭਏ ਮਾਰੇ ਬੈਰਾਈ ॥
28ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥
29ਦੁਆਦਸੀ ਦਇਆ ਦਾਨੁ ਕਰਿ ਜਾਣੈ ॥
30ਬਾਹਰਿ ਜਾਤੋ ਭੀਤਰਿ ਆਣੈ ॥
31ਬਰਤੀ ਬਰਤ ਰਹੈ ਨਿਹਕਾਮ ॥
32ਅਜਪਾ ਜਾਪੁ ਜਪੈ ਮੁਖਿ ਨਾਮ ॥
33ਤੀਨਿ ਭਵਣ ਮਹਿ ਏਕੋ ਜਾਣੈ ॥
34ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥
35ਤੇਰਸਿ ਤਰਵਰ ਸਮੁਦ ਕਨਾਰੈ ॥
36ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥
37ਡਰ ਡਰਿ ਮਰੈ ਨ ਬੂਡੈ ਕੋਇ ॥
38ਨਿਡਰੁ ਬੂਡਿ ਮਰੈ ਪਤਿ ਖੋਇ ॥
39ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥
40ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥
41ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥
42ਰਾਜਸ ਤਾਮਸ ਸਤ ਕਾਲ ਸਮਾਵੈ ॥
43ਸਸੀਅਰ ਕੈ ਘਰਿ ਸੂਰੁ ਸਮਾਵੈ ॥
44ਜੋਗ ਜੁਗਤਿ ਕੀ ਕੀਮਤਿ ਪਾਵੈ ॥
45ਚਉਦਸਿ ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥
46ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥
47ਬੂਝਹੁ ਗਿਆਨੀ ਸਬਦੁ ਬੀਚਾਰਿ ॥
48ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥
49ਕਰਿ ਕਰਿ ਵੇਖੈ ਕਰਤਾ ਸੋਈ ॥
50ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥
51ਮਨਮੁਖਿ ਭੂਲੇ ਆਵਹਿ ਜਾਹਿ ॥੧੯॥
52ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥
53ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥
54ਜਹ ਆਸਾ ਤਹ ਬਿਨਸਿ ਬਿਨਾਸਾ ॥
55ਫੂਟੈ ਖਪਰੁ ਦੁਬਿਧਾ ਮਨਸਾ ॥
56ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath