ਗੁਰੂ ਗ੍ਰੰਥ ਸਾਹਿਬ 841 · Raag Bilaaval
1ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦
2ੴ ਸਤਿਗੁਰ ਪ੍ਰਸਾਦਿ ॥
3ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥
4ਆਪੇ ਵਰਤੈ ਅਵਰੁ ਨ ਕੋਈ ॥
5ਓਤਿ ਪੋਤਿ ਜਗੁ ਰਹਿਆ ਪਰੋਈ ॥
6ਆਪੇ ਕਰਤਾ ਕਰੈ ਸੁ ਹੋਈ ॥
7ਨਾਮਿ ਰਤੇ ਸਦਾ ਸੁਖੁ ਹੋਈ ॥
8ਗੁਰਮੁਖਿ ਵਿਰਲਾ ਬੂਝੈ ਕੋਈ ॥੧॥
9ਹਿਰਦੈ ਜਪਨੀ ਜਪਉ ਗੁਣਤਾਸਾ ॥
10ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥
11ਸੋਮਵਾਰਿ ਸਚਿ ਰਹਿਆ ਸਮਾਇ ॥
12ਤਿਸ ਕੀ ਕੀਮਤਿ ਕਹੀ ਨ ਜਾਇ ॥
13ਆਖਿ ਆਖਿ ਰਹੇ ਸਭਿ ਲਿਵ ਲਾਇ ॥
14ਜਿਸੁ ਦੇਵੈ ਤਿਸੁ ਪਲੈ ਪਾਇ ॥
15ਅਗਮ ਅਗੋਚਰੁ ਲਖਿਆ ਨ ਜਾਇ ॥
16ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥
17ਮੰਗਲਿ ਮਾਇਆ ਮੋਹੁ ਉਪਾਇਆ ॥
18ਆਪੇ ਸਿਰਿ ਸਿਰਿ ਧੰਧੈ ਲਾਇਆ ॥
19ਆਪਿ ਬੁਝਾਏ ਸੋਈ ਬੂਝੈ ॥
20ਗੁਰ ਕੈ ਸਬਦਿ ਦਰੁ ਘਰੁ ਸੂਝੈ ॥
21ਪ੍ਰੇਮ ਭਗਤਿ ਕਰੇ ਲਿਵ ਲਾਇ ॥
22ਹਉਮੈ ਮਮਤਾ ਸਬਦਿ ਜਲਾਇ ॥੩॥
23ਬੁਧਵਾਰਿ ਆਪੇ ਬੁਧਿ ਸਾਰੁ ॥
24ਗੁਰਮੁਖਿ ਕਰਣੀ ਸਬਦੁ ਵੀਚਾਰੁ ॥
25ਨਾਮਿ ਰਤੇ ਮਨੁ ਨਿਰਮਲੁ ਹੋਇ ॥
26ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥
27ਦਰਿ ਸਚੈ ਸਦ ਸੋਭਾ ਪਾਏ ॥
28ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥
29ਲਾਹਾ ਨਾਮੁ ਪਾਏ ਗੁਰ ਦੁਆਰਿ ॥
30ਆਪੇ ਦੇਵੈ ਦੇਵਣਹਾਰੁ ॥
31ਜੋ ਦੇਵੈ ਤਿਸ ਕਉ ਬਲਿ ਜਾਈਐ ॥
32ਗੁਰ ਪਰਸਾਦੀ ਆਪੁ ਗਵਾਈਐ ॥
33ਨਾਨਕ ਨਾਮੁ ਰਖਹੁ ਉਰ ਧਾਰਿ ॥
34ਦੇਵਣਹਾਰੇ ਕਉ ਜੈਕਾਰੁ ॥੫॥
35ਵੀਰਵਾਰਿ ਵੀਰ ਭਰਮਿ ਭੁਲਾਏ ॥
36ਪ੍ਰੇਤ ਭੂਤ ਸਭਿ ਦੂਜੈ ਲਾਏ ॥
37ਆਪਿ ਉਪਾਏ ਕਰਿ ਵੇਖੈ ਵੇਕਾ ॥
38ਸਭਨਾ ਕਰਤੇ ਤੇਰੀ ਟੇਕਾ ॥
39ਜੀਅ ਜੰਤ ਤੇਰੀ ਸਰਣਾਈ ॥
40ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥
41ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥
42ਆਪਿ ਉਪਾਇ ਸਭ ਕੀਮਤਿ ਪਾਈ ॥
43ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥
44ਸਚੁ ਸੰਜਮੁ ਕਰਣੀ ਹੈ ਕਾਰ ॥
45ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥
46ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥
47ਹਉਮੈ ਮੇਰਾ ਭਰਮੈ ਸੰਸਾਰੁ ॥
48ਮਨਮੁਖੁ ਅੰਧਾ ਦੂਜੈ ਭਾਇ ॥
49ਜਮ ਦਰਿ ਬਾਧਾ ਚੋਟਾ ਖਾਇ ॥
50ਗੁਰ ਪਰਸਾਦੀ ਸਦਾ ਸੁਖੁ ਪਾਏ ॥
51ਸਚੁ ਕਰਣੀ ਸਾਚਿ ਲਿਵ ਲਾਏ ॥੮॥
52ਸਤਿਗੁਰੁ ਸੇਵਹਿ ਸੇ ਵਡਭਾਗੀ ॥
53ਹਉਮੈ ਮਾਰਿ ਸਚਿ ਲਿਵ ਲਾਗੀ ॥
54ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath