ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 842 · Raag Bilaaval · Guru Amar Daas Ji

1ਤੂ ਸੁਖਦਾਤਾ ਲੈਹਿ ਮਿਲਾਇ ॥

2ਏਕਸ ਤੇ ਦੂਜਾ ਨਾਹੀ ਕੋਇ ॥

3ਗੁਰਮੁਖਿ ਬੂਝੈ ਸੋਝੀ ਹੋਇ ॥੯॥

4ਪੰਦ੍ਰਹ ਥਿਤਂੀ ਤੈ ਸਤ ਵਾਰ ॥

5ਮਾਹਾ ਰੁਤੀ ਆਵਹਿ ਵਾਰ ਵਾਰ ॥

6ਦਿਨਸੁ ਰੈਣਿ ਤਿਵੈ ਸੰਸਾਰੁ ॥

7ਆਵਾ ਗਉਣੁ ਕੀਆ ਕਰਤਾਰਿ ॥

8ਨਿਹਚਲੁ ਸਾਚੁ ਰਹਿਆ ਕਲ ਧਾਰਿ ॥

9ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥

10ਬਿਲਾਵਲੁ ਮਹਲਾ ੩ ॥

11ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥

12ਜੀਅ ਜੰਤ ਮਾਇਆ ਮੋਹਿ ਪਾਜੇ ॥

13ਦੂਜੈ ਭਾਇ ਪਰਪੰਚਿ ਲਾਗੇ ॥

14ਆਵਹਿ ਜਾਵਹਿ ਮਰਹਿ ਅਭਾਗੇ ॥

15ਸਤਿਗੁਰਿ ਭੇਟਿਐ ਸੋਝੀ ਪਾਇ ॥

16ਪਰਪੰਚੁ ਚੂਕੈ ਸਚਿ ਸਮਾਇ ॥੧॥

17ਜਾ ਕੈ ਮਸਤਕਿ ਲਿਖਿਆ ਲੇਖੁ ॥

18ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥

19ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥

20ਕੋਇ ਨ ਮੇਟੈ ਤੇਰੈ ਲੇਖੈ ॥

21ਸਿਧ ਸਾਧਿਕ ਜੇ ਕੋ ਕਹੈ ਕਹਾਏ ॥

22ਭਰਮੇ ਭੂਲਾ ਆਵੈ ਜਾਏ ॥

23ਸਤਿਗੁਰੁ ਸੇਵੈ ਸੋ ਜਨੁ ਬੂਝੈ ॥

24ਹਉਮੈ ਮਾਰੇ ਤਾ ਦਰੁ ਸੂਝੈ ॥੨॥

25ਏਕਸੁ ਤੇ ਸਭੁ ਦੂਜਾ ਹੂਆ ॥

26ਏਕੋ ਵਰਤੈ ਅਵਰੁ ਨ ਬੀਆ ॥

27ਦੂਜੇ ਤੇ ਜੇ ਏਕੋ ਜਾਣੈ ॥

28ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥

29ਸਤਿਗੁਰੁ ਭੇਟੇ ਤਾ ਏਕੋ ਪਾਏ ॥

30ਵਿਚਹੁ ਦੂਜਾ ਠਾਕਿ ਰਹਾਏ ॥੩॥

31ਜਿਸ ਦਾ ਸਾਹਿਬੁ ਡਾਢਾ ਹੋਇ ॥

32ਤਿਸ ਨੋ ਮਾਰਿ ਨ ਸਾਕੈ ਕੋਇ ॥

33ਸਾਹਿਬ ਕੀ ਸੇਵਕੁ ਰਹੈ ਸਰਣਾਈ ॥

34ਆਪੇ ਬਖਸੇ ਦੇ ਵਡਿਆਈ ॥

35ਤਿਸ ਤੇ ਊਪਰਿ ਨਾਹੀ ਕੋਇ ॥

36ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥

37ਗੁਰਮਤੀ ਸਾਂਤਿ ਵਸੈ ਸਰੀਰ ॥

38ਸਬਦੁ ਚੀਨਿੑ ਫਿਰਿ ਲਗੈ ਨ ਪੀਰ ॥

39ਆਵੈ ਨ ਜਾਇ ਨਾ ਦੁਖੁ ਪਾਏ ॥

40ਨਾਮੇ ਰਾਤੇ ਸਹਜਿ ਸਮਾਏ ॥

41ਨਾਨਕ ਗੁਰਮੁਖਿ ਵੇਖੈ ਹਦੂਰਿ ॥

42ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥

43ਇਕਿ ਸੇਵਕ ਇਕਿ ਭਰਮਿ ਭੁਲਾਏ ॥

44ਆਪੇ ਕਰੇ ਹਰਿ ਆਪਿ ਕਰਾਏ ॥

45ਏਕੋ ਵਰਤੈ ਅਵਰੁ ਨ ਕੋਇ ॥

46ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥

47ਸਤਿਗੁਰੁ ਸੇਵੇ ਕਰਣੀ ਸਾਰੀ ॥

48ਦਰਿ ਸਾਚੈ ਸਾਚੇ ਵੀਚਾਰੀ ॥੬॥

49ਥਿਤੀ ਵਾਰ ਸਭਿ ਸਬਦਿ ਸੁਹਾਏ ॥

50ਸਤਿਗੁਰੁ ਸੇਵੇ ਤਾ ਫਲੁ ਪਾਏ ॥

51ਥਿਤੀ ਵਾਰ ਸਭਿ ਆਵਹਿ ਜਾਹਿ ॥

52ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥

53ਥਿਤੀ ਵਾਰ ਤਾ ਜਾ ਸਚਿ ਰਾਤੇ ॥

54ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥

55ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥

56ਏਕੁ ਨ ਚੇਤਹਿ ਦੂਜੈ ਲੋਭਾਹਿ ॥

57ਅਚੇਤ ਪਿੰਡੀ ਅਗਿਆਨ ਅੰਧਾਰੁ ॥

58ਬਿਨੁ ਸਬਦੈ ਕਿਉ ਪਾਏ ਪਾਰੁ ॥

59ਆਪਿ ਉਪਾਏ ਉਪਾਵਣਹਾਰੁ ॥

60ਆਪੇ ਕੀਤੋਨੁ ਗੁਰ ਵੀਚਾਰੁ ॥੮॥

61ਬਹੁਤੇ ਭੇਖ ਕਰਹਿ ਭੇਖਧਾਰੀ ॥

62ਭਵਿ ਭਵਿ ਭਰਮਹਿ ਕਾਚੀ ਸਾਰੀ ॥

63ਐਥੈ ਸੁਖੁ ਨ ਆਗੈ ਹੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath