ਗੁਰੂ ਗ੍ਰੰਥ ਸਾਹਿਬ 843 · Raag Bilaaval · Guru Amar Daas Ji
1ਮਨਮੁਖ ਮੁਏ ਅਪਣਾ ਜਨਮੁ ਖੋਇ ॥
2ਸਤਿਗੁਰੁ ਸੇਵੇ ਭਰਮੁ ਚੁਕਾਏ ॥
3ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥
4ਆਪੇ ਪੂਰਾ ਕਰੇ ਸੁ ਹੋਇ ॥
5ਏਹਿ ਥਿਤੀ ਵਾਰ ਦੂਜਾ ਦੋਇ ॥
6ਸਤਿਗੁਰ ਬਾਝਹੁ ਅੰਧੁ ਗੁਬਾਰੁ ॥
7ਥਿਤੀ ਵਾਰ ਸੇਵਹਿ ਮੁਗਧ ਗਵਾਰ ॥
8ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥
9ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥
10ਬਿਲਾਵਲੁ ਮਹਲਾ ੧ ਛੰਤ ਦਖਣੀ
11ੴ ਸਤਿਗੁਰ ਪ੍ਰਸਾਦਿ ॥
12ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥
13ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥
14ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥
15ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥
16ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥
17ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥
18ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥
19ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥
20ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥
21ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥
22ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥
23ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥
24ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥
25ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥
26ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥
27ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥
28ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥
29ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥
30ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥
31ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥
32ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥
33ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥
34ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥
35ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥
36ਬਿਲਾਵਲੁ ਮਹਲਾ ੧ ॥
37ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥
38ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥
39ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥
40ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath