ਗੁਰੂ ਗ੍ਰੰਥ ਸਾਹਿਬ 844 · Raag Bilaaval · Guru Nanak Dev Ji
1ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥
2ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
3ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥
4ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥
5ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥
6ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥
7ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥
8ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
9ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥
10ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥
11ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥
12ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥
13ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥
14ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥
15ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥
16ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥
17ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥
18ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥
19ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥
20ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥
21ਛੰਤ ਬਿਲਾਵਲੁ ਮਹਲਾ ੪ ਮੰਗਲ
22ੴ ਸਤਿਗੁਰ ਪ੍ਰਸਾਦਿ ॥
23ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥
24ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥
25ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥
26ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥
27ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥
28ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥
29ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥
30ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥
31ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥
32ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥
33ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥
34ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥
35ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath