ਗੁਰੂ ਗ੍ਰੰਥ ਸਾਹਿਬ 845 · Raag Bilaaval · Guru Raam Daas Ji
1ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥
2ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥
3ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥
4ਬਿਲਾਵਲੁ ਮਹਲਾ ੪ ਸਲੋਕੁ ॥
5ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥
6ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥
7ਛੰਤ ॥
8ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥
9ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥
10ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥
11ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥
12ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥
13ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥
14ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥
15ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥
16ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥
17ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥
18ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥
19ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥
20ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥
21ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥
22ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥
23ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥
24ਬਿਲਾਵਲੁ ਮਹਲਾ ੫ ਛੰਤ
25ੴ ਸਤਿਗੁਰ ਪ੍ਰਸਾਦਿ ॥
26ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥
27ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥
28ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥
29ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥
30ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥
31ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
32ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥
33ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥
34ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥
35ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥
36ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥
37ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath