ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 846 · Raag Bilaaval · Guru Arjan Dev Ji

1ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥

2ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥

3ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥

4ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥

5ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥

6ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥

7ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥

8ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥

9ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥

10ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥

11ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥

12ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

13ਬਿਲਾਵਲੁ ਮਹਲਾ ੫ ॥

14ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥

15ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥

16ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥

17ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥

18ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥

19ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥

20ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥

21ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥

22ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥

23ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥

24ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥

25ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥

26ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥

27ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥

28ਗਹਿ ਭੁਜਾ ਲੀਨੑੀ ਦਾਸਿ ਕੀਨੑੀ ਅੰਕੁਰਿ ਉਦੋਤੁ ਜਣਾਇਆ ॥

29ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥

30ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥

31ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥

32ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥

33ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥

34ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥

35ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥

36ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥

37ਬਿਨਵੰਤਿ ਨਾਨਕ ਸੇਈ ਜਾਣਹਿ ਜਿਨੑੀ ਹਰਿ ਰਸੁ ਪੀਆ ॥੪॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath