ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 847 · Raag Bilaaval

1ਬਿਲਾਵਲੁ ਮਹਲਾ ੫ ਛੰਤ

2ੴ ਸਤਿਗੁਰ ਪ੍ਰਸਾਦਿ ॥

3ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥

4ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥

5ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥

6ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥

7ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥

8ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥

9ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥

10ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥

11ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥

12ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥

13ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥

14ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥

15ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥

16ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥

17ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥

18ਨਹ ਰੂਪ ਧੂਪ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥

19ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥

20ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥

21ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥

22ਮੋਹਿ ਚਾਤ੍ਰਿਕ ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ ॥

23ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥

24ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥

25ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥

26ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥

27ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥

28ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥

29ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥

30ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥

31ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥

32ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥

33ਬਿਲਾਵਲੁ ਮਹਲਾ ੫ ਛੰਤ ਮੰਗਲ

34ੴ ਸਤਿਗੁਰ ਪ੍ਰਸਾਦਿ ॥

35ਸਲੋਕੁ ॥

36ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath