ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 848 · Raag Bilaaval · Guru Arjan Dev Ji

1ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥

2ਛੰਤ ॥

3ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥

4ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥

5ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥

6ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥

7ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥

8ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥

9ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥

10ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥

11ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥

12ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥

13ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥

14ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥

15ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥

16ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥

17ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥

18ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥

19ਬਿਲਾਵਲੁ ਮਹਲਾ ੫ ॥

20ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥

21ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥

22ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥

23ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥

24ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥

25ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨੑਾ ਰਾਮ ॥

26ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥

27ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥

28ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥

29ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥

30ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ ॥

31ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥

32ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥

33ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥

34ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥

35ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath