ਗੁਰੂ ਗ੍ਰੰਥ ਸਾਹਿਬ 849 · Raag Bilaaval
1ਬਿਲਾਵਲੁ ਕੀ ਵਾਰ ਮਹਲਾ ੪
2ੴ ਸਤਿਗੁਰ ਪ੍ਰਸਾਦਿ ॥
3ਸਲੋਕ ਮਃ ੪ ॥
4ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥
5ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥
6ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥
7ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥
8ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥
9ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥
10ਮਃ ੩ ॥
11ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥
12ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥
13ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥
14ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥
15ਪਉੜੀ ॥
16ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥
17ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥
18ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥
19ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥
20ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥
21ਸਲੋਕ ਮਃ ੩ ॥
22ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥
23ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥
24ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥
25ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥
26ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥
27ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥
28ਮਃ ੩ ॥
29ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ ॥
30ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥
31ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥
32ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥
33ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥
34ਪਉੜੀ ॥
35ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥
36ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥
37ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥
38ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥
39ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath