ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 84 · Siree Raag · Guru Nanak Dev Ji

1ਵਖਤੁ ਵੀਚਾਰੇ ਸੁ ਬੰਦਾ ਹੋਇ ॥

2ਕੁਦਰਤਿ ਹੈ ਕੀਮਤਿ ਨਹੀ ਪਾਇ ॥

3ਜਾ ਕੀਮਤਿ ਪਾਇ ਤ ਕਹੀ ਨ ਜਾਇ ॥

4ਸਰੈ ਸਰੀਅਤਿ ਕਰਹਿ ਬੀਚਾਰੁ ॥

5ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥

6ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥

7ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥੧॥

8ਮਃ ੩ ॥

9ਗੁਰ ਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥

10ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥੨॥

11ਪਉੜੀ ॥

12ਸਪਤ ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥

13ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥

14ਸਭਿ ਤੁਝੈ ਧਿਆਵਹਿ ਜੀਅ ਜੰਤ ਹਰਿ ਸਾਰਗ ਪਾਣਾ ॥

15ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ ਕੁਰਬਾਣਾ ॥

16ਤੂੰ ਆਪੇ ਆਪਿ ਵਰਤਦਾ ਕਰਿ ਚੋਜ ਵਿਡਾਣਾ ॥੪॥

17ਸਲੋਕ ਮਃ ੩ ॥

18ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥

19ਸਦਾ ਸਾਹਿਬ ਕੈ ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥

20ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥

21ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥੧॥

22ਮਃ ੩ ॥

23ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥

24ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥

25ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥੨॥

26ਪਉੜੀ ॥

27ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥

28ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥

29ਸੋ ਡਰੈ ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥

30ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥

31ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥੫॥

32ਸਲੋਕ ਮਃ ੩ ॥

33ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥

34ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥

35ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੧॥

36ਮਃ ੩ ॥

37ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥

38ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥੨॥

39ਪਉੜੀ ॥

40ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥

41ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ ॥

42ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ ਜੀਅ ਕਾ ॥

43ਹਰਿ ਕੀ ਵਡਿਆਈ ਵਡੀ ਹੈ ਜਾ ਨ ਸੁਣਈ ਕਹਿਆ ਚੁਗਲ ਕਾ ॥

44ਹਰਿ ਕੀ ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ ॥੬॥

45ਸਲੋਕ ਮਃ ੩ ॥

46ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥

47ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath