ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 850 · Raag Bilaaval

1ਸਲੋਕ ਮਃ ੩ ॥

2ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥

3ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥

4ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥

5ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥

6ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥

7ਮਃ ੩ ॥

8ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥

9ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥

10ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥

11ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥

12ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥

13ਪਉੜੀ ॥

14ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥

15ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥

16ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥

17ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥

18ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥

19ਸਲੋਕ ਮਃ ੩ ॥

20ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥

21ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥

22ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥

23ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥

24ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥

25ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥

26ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥

27ਮਃ ੩ ॥

28ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥

29ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥

30ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥

31ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥

32ਪਉੜੀ ॥

33ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥

34ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨਿੑ ਓਨੑਾ ਅੰਦਰਿ ਹਿਰਦੈ ਭਾਈ ॥

35ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨੑਾ ਪਰਾਇਆ ਭਲਾ ਨ ਸੁਖਾਈ ॥

36ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥

37ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥

38ਸਲੋਕ ਮਃ ੩ ॥

39ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥

40ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath