ਗੁਰੂ ਗ੍ਰੰਥ ਸਾਹਿਬ 851 · Raag Bilaaval · Guru Amar Daas Ji
1ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥
2ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥
3ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥
4ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥
5ਮਃ ੩ ॥
6ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥
7ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥
8ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥
9ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥
10ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥੨॥
11ਪਉੜੀ ॥
12ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥
13ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥
14ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥
15ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥
16ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥
17ਸਲੋਕ ਮਃ ੩ ॥
18ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥
19ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥
20ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥
21ਅੰਮ੍ਰਿਤੁ ਖਾਣਾ ਪੈਨੑਣਾ ਨਾਨਕ ਨਾਇ ਵਡਿਆਈ ਹੋਇ ॥੧॥
22ਮਃ ੩ ॥
23ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥
24ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥
25ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥
26ਪਉੜੀ ॥
27ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥
28ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥
29ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥
30ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥
31ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥
32ਸਲੋਕ ਮਃ ੩ ॥
33ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥
34ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥
35ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥
36ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
37ਮਃ ੩ ॥
38ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath