ਗੁਰੂ ਗ੍ਰੰਥ ਸਾਹਿਬ 852 · Raag Bilaaval · Guru Amar Daas Ji
1ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥
2ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥
3ਮਃ ੩ ॥
4ਮਨਮੁਖ ਮੈਲੇ ਮਰਹਿ ਗਵਾਰ ॥
5ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥
6ਭਨਤਿ ਨਾਨਕੁ ਸੁਣਹੁ ਜਨ ਭਾਈ ॥
7ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥
8ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥
9ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥
10ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥
11ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥
12ਪਉੜੀ ॥
13ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥
14ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥
15ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥
16ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥
17ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥
18ਸਲੋਕ ਮਃ ੩ ॥
19ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥
20ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥
21ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥
22ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥
23ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥
24ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥
25ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥
26ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥
27ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੑੀ ਬਿਰਥਾ ਜਨਮੁ ਗਵਾਇਆ ॥
28ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥
29ਮਃ ੩ ॥
30ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
31ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥
32ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥
33ਪਉੜੀ ॥
34ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥
35ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥
36ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥
37ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath