ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 853 · Raag Bilaaval · Guru Amar Daas Ji

1ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥

2ਸਲੋਕ ਮਃ ੩ ॥

3ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥

4ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥

5ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

6ਮਃ ੩ ॥

7ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥

8ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥

9ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥

10ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥

11ਪਉੜੀ ॥

12ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥

13ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥

14ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥

15ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥

16ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥

17ਸਲੋਕ ਮਃ ੩ ॥

18ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥

19ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥

20ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥

21ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

22ਮਃ ੩ ॥

23ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥

24ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥

25ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥

26ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥

27ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥

28ਪਉੜੀ ॥

29ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥

30ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥

31ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥

32ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath