ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 854 · Raag Bilaaval · Guru Amar Daas Ji

1ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥

2ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

3ਸਲੋਕ ਮਃ ੧ ॥

4ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥

5ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥

6ਮਃ ੧ ॥

7ਜਿਸੁ ਮਨਿ ਵਸਿਆ ਤਰਿਆ ਸੋਇ ॥

8ਨਾਨਕ ਜੋ ਭਾਵੈ ਸੋ ਹੋਇ ॥੨॥

9ਪਉੜੀ ॥

10ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥

11ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥

12ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥

13ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥

14ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥

15ਸਲੋਕ ਮਃ ੩ ॥

16ਜਿਨੑੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨਿੑ ॥

17ਪੰਚ ਚੋਰ ਤਿਨਾ ਘਰੁ ਮੁਹਨਿੑ ਹਉਮੈ ਅੰਦਰਿ ਸੰਨਿੑ ॥

18ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨਿੑ ॥

19ਜਿਨੑੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨਿੑ ॥

20ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿੑ ॥

21ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨਿੑ ॥

22ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨਿੑ ॥੧॥

23ਮਃ ੩ ॥

24ਜਿਨੑੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥

25ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥

26ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥

27ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥

28ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥

29ਜਿਨੑ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥

30ਪਉੜੀ ॥

31ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥

32ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥

33ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥

34ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥

35ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥

36ਸਲੋਕ ਮਃ ੩ ॥

37ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥

38ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥

39ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥

40ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥

41ਮਃ ੩ ॥

42ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥

43ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥

44ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥

45ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath