ਗੁਰੂ ਗ੍ਰੰਥ ਸਾਹਿਬ 855 · Raag Bilaaval
1ਪਉੜੀ ॥
2ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥
3ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥
4ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥
5ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥
6ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥
7ਬਿਲਾਵਲੁ ਬਾਣੀ ਭਗਤਾ ਕੀ ॥
8ਕਬੀਰ ਜੀਉ ਕੀ
9ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
10ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥
11ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥
12ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥
13ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥
14ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥
15ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥
16ਹਰਿ ਕੇ ਸੇਵਕ ਜੋ ਹਰਿ ਭਾਏ ਤਿਨੑ ਕੀ ਕਥਾ ਨਿਰਾਰੀ ਰੇ ॥
17ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥
18ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥
19ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥
20ਬਿਲਾਵਲੁ ॥
21ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥
22ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥
23ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥
24ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥
25ਆਪਿ ਨ ਬਉਰਾ ਰਾਮ ਕੀਓ ਬਉਰਾ ॥
26ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥
27ਮੈ ਬਿਗਰੇ ਅਪਨੀ ਮਤਿ ਖੋਈ ॥
28ਮੇਰੇ ਭਰਮਿ ਭੂਲਉ ਮਤਿ ਕੋਈ ॥੩॥
29ਸੋ ਬਉਰਾ ਜੋ ਆਪੁ ਨ ਪਛਾਨੈ ॥
30ਆਪੁ ਪਛਾਨੈ ਤ ਏਕੈ ਜਾਨੈ ॥੪॥
31ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥
32ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥
33ਬਿਲਾਵਲੁ ॥
34ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥
35ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥
36ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥
37ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮੑਾਰੀ ॥੧॥ ਰਹਾਉ ॥
38ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥
39ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath